Wednesday, 9 September 2015

15 ਦਿਨਾਂ ਤੱਕ ਹਨ੍ਹੇਰੇ 'ਚ ਡੁੱਬ ਜਾਵੇਗੀ ਪੂਰੀ ਧਰਤੀ!


ਵਾਸ਼ਿੰਗਟਨ— ਧਰਤੀ 'ਤੇ ਰਹਿਣ ਵਾਲੇ ਲੋਕਾਂ ਦੇ ਜੀਵਨ ਵਿਚ ਨਵੰਬਰ ਮਹੀਨੇ ਵਿਚ ਹੁਣ ਤੱਕ ਦੀ ਸਭ ਤੋਂ ਅਦਭੁੱਤ 
ਘਟਨਾ ਵਾਪਰਨ ਜਾ ਰਹੀ ਹੈ। ਵੈੱਬਸਾਈਟ 'ਨਿਊਜ਼ਵਾਚ 33' ਨੇ ਨਾਸਾ ਦੇ ਹਵਾਲੇ ਨਾਲ ਇਕ ਰਿਪੋਰਟ ਵਿਚ ਕਿਹਾ ਹੈ ਕਿ
ਧਰਤੀ ਵਿਚ 15 ਨਵੰਬਰ ਤੋਂ 29 ਨਵੰਬਰ ਤੱਕ ਹਨ੍ਹੇਰਾ ਰਹੇਗਾ। 

ਦੁਨੀਆ ਭਰ ਵਿਚ ਇਹ ਖ਼ਬਰ ਅੱਗ ਦੇ ਵਾਂਗ ਫੈਲ ਰਹੀ ਹੈ ਅਤੇ ਇਸ ਨੂੰ ਐਸਟਾਨੋਮੀਕਲ ਈਅਰ ਜਾਂ ਫਿਰ ਨਵੰਬਰ ਬਲੈਕ 
ਆਊਟ ਕਿਹਾ ਜਾਵੇਗਾ। ਅਜਿਹਾ ਹੋਇਆ ਤਾਂ ਪੂਰੀ ਧਰਤੀ 'ਤੇ 15 ਦਿਨਾਂ ਤੱਕ ਹਨ੍ਹੇਰਾ ਛਾਇਆ ਰਹੇਗਾ। ਧਰਤੀ ਵਾਸੀਆਂ 
ਲਈ ਅਜਿਹਾ ਪਹਿਲੀ ਵਾਰ ਹੋਵੇਗਾ। ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਇਹ ਘਟਨਾ ਇਕ ਮਿਲੀਅਨ ਸਾਲ ਬਾਅਦ 
ਵਾਪਰ ਰਹੀ ਹੈ। ਇਹ ਬਲੈਕ ਆਊਟ ਬ੍ਰਹਿਸਪਤੀ ਅਤੇ ਸ਼ੁੱਕਰ ਗ੍ਰਹਿਆਂ ਦੇ ਵਿਚ ਇਕ ਪੁਲਾੜੀ ਘਟਨਾ ਕਾਰਨ ਹੋਵੇਗਾ।

ਅਰਥ ਬਲੈਕ ਆਊਟ ਐਤਵਾਰ, 15 ਨਵੰਬਰ ਸਵੇਰੇ 3 ਵਜੇ ਤੋਂ ਸ਼ੁਰੂ ਹੋਵੇਗਾ ਅਤੇ ਸੋਮਵਾਰ, 30 ਨਵੰਬਰ ਨੂੰ ਸ਼ਾਮ 4 ਵਜ ਕੇ 
15 ਮਿੰਟਾਂ ਤੱਕ ਰਹੇਗਾ। ਹਾਲਾਂਕਿ ਇਸ ਨੂੰ ਲੈ ਕੇ ਨਾਸਾ ਵੱਲੋਂ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਾੜ ਵਿਗਿਆਨੀਆਂ 
ਦੀ ਪੂਰੀ ਟੀਮ ਇਸ ਘਟਨਾ ਨੂੰ ਲੈ ਕੇ ਡੂੰਘਾ ਅਧਿਐਨ ਕਰ ਰਹੀ ਹੈ। ਸੋਸ਼ਲ ਮੀਡੀਆ 'ਤੇ ਇਸ ਗੱਲ ਨੂੰ ਲੈ ਕੇ ਚਰਚਾਵਾਂ ਦਾ 
ਬਾਜ਼ਾਰ ਗਰਮ ਹੈ। ਕੁਝ ਲੋਕ ਇਸ ਨੂੰ ਮਹਿਜ਼ ਇਕ ਅਫਵਾਹ ਦੱਸ ਰਹੇ ਹਨ ਅਤੇ ਕੁਝ ਇਸ ਨੂੰ ਸੱਚ ਮੰਨ ਕੇ ਇਸ ਦਾ ਇੰਤਜ਼ਾਰ ਕਰ ਰਹੇ ਹਨ।

Friday, 31 July 2015

ਜਾਣਕਾਰੀ-ਅਨੰਦ ਕਾਰਜ ਕੀ ਹੈ ?

ਅਨੰਦ ਕਾਰਜ ਸਿੱਖ ਵਿਆਹ ਦੀ ਰੀਤ ਹੈ। ਇਸਦਾ ਅੱਖਰੀ ਮਤਲਬ ਹੈ, ਖ਼ੁਸ਼ੀ ਭਰਿਆ ਕੰਮ। ਅਨੰਦੁ ਸਿੱਖਾਂ ਦੇ ਤੀਜੇ ਗੁਰੂ, ਗੁਰੂ ਅਮਰਦਾਸ ਜੀ ਦੀ ਬਾਣੀ ਹੈ ਜੋ ਓਹਨਾ ਰਾਮਕਲੀ ਰਾਗ ਤਹਿਤ ਰਚਿਆ। ਇਹ ਗੁਰੂ ਗ੍ਰੰਥ ਸਾਹਿਬ ਵਿੱਚ ਪੰਨਾ 917 ਉੱਤੇ ਦਰਜ ਹੈ। ਬਾਅਦ ਵਿੱਚ ਚੌਥੇ ਗੁਰੂ, ਗੁਰੂ ਰਾਮਦਾਸ ਜੀ ਨੇ ਚਾਰ ਲਾਵਾਂ ਦੀ ਰਚਨਾ ਕੀਤੀ। ਸਿੱਖ ਵਿਆਹ ਵੇਲ਼ੇ ਇਸ ਰਚਨਾ ਦਾ ਪਾਠ ਹੁੰਦਾ ਹੈ ਅਤੇ ਲਾਵਾਂ ਦੇ ਪਾਠ ਵੇਲ਼ੇ ਵਿਆਹ ਵਾਲ਼ਾ ਜੋੜਾ (ਮੁੰਡਾ ਅਤੇ ਕੁੜੀ) ਗੁਰੂ ਗ੍ਰੰਥ ਸਾਹਿਬ ਨੂੰ ਸੱਜੇ ਹੱਥ ਰੱਖਦੇ ਹੋਏ ਇਸਦੀ ਪਰਕਰਮਾ ਕਰਦਾ ਹੈ। ਇਸ ਤਰ੍ਹਾਂ ਚਾਰ ਵਾਰ ਪਰਕਰਮਾ ਕੀਤੀ ਜਾਂਦੀ ਹੈ।


1909 ਵਿੱਚ ਬਰਤਾਨਵੀ ਭਾਰਤ ਵਿੱਚ ਅਨੰਦ ਕਾਰਜ ਐਕਟ ਪਾਸ ਹੋਇਆ ਪਰ ਅਜ਼ਾਦੀ ਤੋਂ ਬਾਅਦ ਪਾਕਿਸਤਾਨ ਵਿੱਚ ਅਨੰਦ ਕਾਰਜ ਐਕਟ 2007 ਵਿੱਚ ਪਾਸ ਹੋਇਆ ਜਿਸ ਦੇ ਤਹਿਤ ਦੁਨੀਆਂ ਦੇ ਕਿਸੇ ਵੀ ਕੋਨੇ ’ਚੋਂ ਸਿੱਖ ਆਪਣਾ ਵਿਆਹ ਰਜਿਸਟਰ ਕਰ ਸਕਦੇ ਹਨ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚੋਂ ਸਿੱਖਾਂ ਨੇ ਆਪਣੇ ਵਿਆਹ ਇਸਦੇ ਤਹਿਤ ਰਜਿਸਟਰ ਵੀ ਕੀਤੇ ਹਨ। ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਰਜਿਸਟ੍ਰੇਸ਼ਨ ਲਈ ਸਰਟੀਫ਼ਿਕੇਟ ਜਾਰੀ ਕਰਦੀ ਹੈ। ਭਾਰਤ ਵਿੱਚ ਇਹ ਐਕਟ ਅਜ਼ਾਦੀ ਤੋਂ ਬਾਅਦ ਵੀ ਲਾਗੂ ਰਿਹਾ ਅਤੇ ਹਾਲ ਹੀ ਵਿੱਚ ਇਸ ਵਿੱਚ ਸੁਧਾਰ ਕਰਕੇ ਇਹ ਐਕਟ ਪਾਸ ਹੋਇਆ ਪਰ ਕੁਝ ਕਮੀਆਂ ਬਾਕੀ ਹਨ।

ਅਨੰਦ ਕਾਰਜ ਤਹਿਤ ਹੋਏ ਵਿਆਹ ਨੂੰ ਕਾਨੂੰਨੀ ਮਾਨਤਾ ਦਵਾਉਣ ਲਈ ਸਭ ਤੋਂ ਪਹਿਲਾਂ ਖ਼ਿਆਲ ਰਿਆਸਤ ਨਾਭਾ ਦੇ ਟਿੱਕਾ ਰਿਪੂਦਮਨ ਸਿੰਘ ਨੂੰ ਆਇਆ ਜੋ ਵਾਇਸਰਾਏ ਦੀ ਕੌਂਸਲ ਦੇ ਸਿੱਖ ਮੈਂਬਰ ਸਨ। ਸਿੰਘ ਨੇ ਸਿੱਖ ਜਥੇਬੰਦੀਆਂ ਅਤੇ ਭਾਈ ਕਾਨ੍ਹ ਸਿੰਘ ਨਾਭਾ ਆਦਿ ਵਿਦਵਾਨਾਂ ਦੀ ਰਾਏ ਲੈਣ ਤੋਂ ਬਾਅਦ 30 ਅਕਤੂਬਰ 1908 ਨੂੰ ਇਸ ਸਬੰਧੀ ਬਿੱਲ ਕੌਂਸਲ ਵਿੱਚ ਪੇਸ਼ ਕੀਤਾ।ਇਸ ਬਿੱਲ ਦਾ ਕੁਝ ਹਿੰਦੂ ਧਰਮ ਵੱਲ ਝੁਕਾਅ ਵਾਲ਼ੇ ਸਿੱਖਾਂ ਵੱਲੋਂ ਵਿਰੋਧ ਵੀ ਕੀਤਾ ਗਿਆ ਜਿੰਨਾਂ ਵਿੱਚ ਮਹਾਰਾਜਾ ਨਾਭਾ, ਹੀਰਾ ਸਿੰਘ ਵੀ ਸ਼ਾਮਲ ਸਨ। ਬਾਅਦ ਵਿੱਚ ਕੌਂਸਲ ਦੇ ਐਡੀਸ਼ਨਲ ਮੈਂਬਰ ਸਰਦਾਰ ਸੁੰਦਰ ਸਿੰਘ ਮਜੀਠੀਆ ਨੇ 27 ਅਗਸਤ 1909 ਨੂੰ ਇਹ ਬਿਲ ਸ਼ਿਮਲਾ ਵਿਖੇ ਵਾਇਸਰਾਇ ਦੀ ਕੌਂਸਲ ਵਿੱਚ ਪੇਸ਼ ਕੀਤਾ ਅਤੇ ਕੌਂਸਲ ਨੇ ਇਸਨੂੰ ਸਿਲੈਕਟ ਕਮੇਟੀ ਦੇ ਸਪੁਰਦ ਕਰ ਦਿੱਤਾ। 10 ਸਤੰਬਰ ਨੂੰ ਕਮੇਟੀ ਦੀ ਰਿਪੋਟ ਕੌਂਸਲ ਵਿੱਚ ਪੇਸ਼ ਹੋਈ ਅਤੇ ਵੱਧ ਗਿਣਤੀ ਵਿੱਚ ਹਮਾਇਤ ਦੇ ਚਲਦੇ 22 ਅਕਤੂਬਰ 1909 ਨੂੰ ਇਹ ਬਿੱਲ ਪਾਸ ਹੋ ਗਿਆ ਅਤੇ ਸਾਰੇ ਬਰਤਾਨਵੀ ਭਾਰਤ, ਜਿਸ ਵਿੱਚ ਮੌਜੂਦਾ ਪਾਕਿਸਤਾਨ ਅਤੇ ਬੰਗਲਾਦੇਸ਼ ਵੀ ਸ਼ਾਮਲ ਸਨ, ’ਤੇ ਲਾਗੂ ਹੋਇਆ।

Friday, 10 July 2015

Whatsaap Mesage Photo Recovery

ਜਲੰਧਰ- ਦੁਨੀਆ ਦੀ ਮਸ਼ਹੂਰ ਮੈਸੇਜਿੰਗ ਐਪ ਵਟਸਐਪ ਦਾ ਕ੍ਰੇਜ਼ ਅੱਜਕਲ ਨੌਜਵਾਨ ਵਰਗ ਦੇ ਸਿਰ ਚੜ੍ਹ ਬੋਲ ਰਿਹਾ ਹੈ। ਮੋਬਾਈਲ 'ਤੇ ਤਰ੍ਹਾਂ-ਤਰ੍ਹਾਂ ਦੀ ਸੈਲਫੀ ਲੈ ਕੇ ਵਟਸਐਪ 'ਤੇ ਅਕਸਰ ਅਸੀਂ ਆਪਣੀ ਪ੍ਰੋਫਾਈਲ ਪਿਕ ਚੇਂਜ ਕਰਦੇ ਰਹਿੰਦੇ ਹਾਂ। ਕਈ ਵਾਰ ਸਾਡੇ ਤੋਂ ਮੈਸੇਜ, ਤਸਵੀਰਾਂ ਤੇ ਵੀਡੀਓਜ਼ ਡਿਲੀਟ ਹੋ ਜਾਂਦੀਆਂ ਹਨ ਪਰ ਵਟਸਐਪ ਦੇ ਜ਼ਿਆਦਾਤਰ ਯੂਜ਼ਰਸ ਸ਼ਾਇਦ ਇਹ ਗੱਲ ਨਹੀਂ ਜਾਣਦੇ ਹੋਣਗੇ ਕਿ ਹਰ ਸਵੇਰੇ 4 ਵਜੇ ਵਟਸਐਪ ਤੁਹਾਡੇ ਮੋਬਾਈਲ ਫੋਨ ਦੇ ਸਾਰੇ ਮੈਸੇਜ ਰਿਸਟੋਰ ਕਰਦਾ ਹੈ। ਇਸ ਲਈ ਜੇਕਰ ਤੁਹਾਡਾ ਕੋਈ ਮੈਸੇਜ ਡਿਲੀਟ ਹੋ ਵੀ ਜਾਵੇ ਤਾਂ ਤੁਸੀਂ ਇਸ ਨੂੰ ਆਸਾਨੀ ਨਾਲ ਇਸ ਤਰ੍ਹਾਂ ਵਾਪਸ ਪਾ ਸਕਦੇ ਹੋ। 
ਸਭ ਤੋਂ ਪਹਿਲਾਂ ਆਪਣੇ ਮੋਬਾਈਲ 'ਤੇ ਵਟਸਐਪ ਨੂੰ Uninstall ਕਰ ਦਿਓ। ਇਸ ਦੇ ਬਾਅਦ ਵਟਸਐਪ ਨੂੰ ਦੁਬਾਰਾ ਆਪਣੇ ਮੋਬਾਈਲ 'ਚ ਇੰਸਟਾਲ ਕਰੋ। ਹੁਣ Installation ਦੇ ਪ੍ਰੋਸੈਸ ਦੇ ਸਮੇਂ ਇਹ ਐਪਲੀਕੇਸ਼ਨ ਤੁਹਾਡੇ ਤੋਂ ਪੁਰਾਣੇ ਮੈਸੇਜ ਰਿਸਟੋਰ ਕਰਨ ਦਾ ਪੁੱਛੇਗਾ। ਜੇਕਰ ਤੁਸੀਂ ਹਾਂ 'ਤੇ ਕਲਿਕ ਕਰਦੇ ਹੋ ਤਾਂ ਪਿਛਲੇ ਰਿਸਟੋਰ ਤਕ ਤੁਹਾਡੇ ਸਾਰੇ ਮੈਸੇਜ ਵਾਪਸ ਆ ਜਾਣਗੇ।
ਇਸ ਦੇ ਲਈ ਤੁਹਾਨੂੰ ਗੂਗਲ ਕਰੋਮ 'ਚ ਵਟਸਐਪ ਵੈਬ ਟਾਈਪ ਕਰਨਾ ਹੋਵੇਗਾ। ਇਸ ਦੇ ਬਾਅਦ ਤੁਸੀਂ ਆਪਣੇ ਮੋਬਾਈਲ 'ਚ ਆ ਰਹੇ Instructions ਨੂੰ ਫਾਲੋ ਕਰਕੇ ਵਟਸਐਪ ਨੂੰ ਕੰਪਿਊਟਰ ਜਾਂ ਲੈਪਟਾਪ ਨਾਲ ਜੋੜ ਸਕਦੇ ਹੋ। ਇਸ ਦੇ ਬਾਅਦ ਸਾਰੇ ਮੈਸੇਜ ਨੋਟੀਫਿਕੇਸ਼ਨ ਤੁਹਾਨੂੰ ਤੁਹਾਡੇ ਕੰਪਿਊਟਰ ਜਾਂ ਲੈਪਟਾਪ 'ਤੇ ਮਿਲਣ ਲੱਗਣਗੇ। ਧਿਆਨ ਰਹੇ ਕਿ ਤੁਹਾਡਾ ਫੋਨ ਉਸ ਸਮੇਂ ਇੰਟਰਨੈਟ ਨਾਲ ਕੁਨੈਕਟ ਹੋਣਾ ਚਾਹੀਦਾ। ਇਹ ਸਹੂਲਤ ਅਜੇ iPhone ਯੂਜ਼ਰਸ ਲਈ ਨਹੀਂ ਹੈ। ਐਂਡਰਾਇਡ ਤੇ ਵਿੰਡੋਜ਼ ਫੋਨ ਦੇ ਯੂਜ਼ਰਸ ਆਪਣੀ ਵਟਸਐਪ ਚੈਟ, ਫੋਟੋ ਤੇ ਵੀਡੀਓ ਨੂੰ ਪਾਸਵਰਡ ਨਾਲ ਪ੍ਰੋਟੈਕਟ ਕਰ ਸਕਦੇ ਹਨ। ਪਲੇ ਸਟੋਰ ਤੋਂ ਵਟਸਐਪ ਲਾਕ ਐਪ ਇੰਸਟਾਲ ਕਰਕੇ ਤੁਸੀਂ ਪਿਨ ਪਾ ਕੇ ਆਪਣੇ ਵਟਸਐਪ ਅਕਾਊਂਟ ਨੂੰ ਲਾਕ ਕਰ ਸਕਦੇ ਹੋ। ਆਈਫੋਨ ਯੂਜ਼ਰਸ ਇਸ ਸਹੂਲਤ ਨੂੰ JailBreaking ਦੇ ਮਾਧਿਅਮ ਨਾਲ ਵਰਤੋਂ ਕਰ ਸਕਦੇ ਹਨ।

Thursday, 2 July 2015

Today Hukamnama Shri Harmandir Sahib 2/7/2015



ਰਾਗੁ ਸੂਹੀ ਛੰਤ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥ ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥ ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥ ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥ ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥ ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥ ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥ ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥ ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥ ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥



ਵੀਰਵਾਰ, ੧੮ ਹਾੜ (ਸੰਮਤ ੫੪੭ ਨਾਨਕਸ਼ਾਹੀ) (ਅੰਗ: ੭੭੭)


ਪੰਜਾਬੀ ਵਿਆਖਿਆ :
ਰਾਗੁ ਸੂਹੀ ਛੰਤ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
(ਮਾਇਆ ਦੇ ਮੋਹ ਵਿਚ) ਝੱਲੇ ਹੋ ਰਹੇ ਹੇ ਮਨੁੱਖ! (ਜੋ ਕੁਝ ਮੈਂ ਕਹਿ ਰਿਹਾ ਹਾਂ, ਇਸ ਨੂੰ ਧਿਆਨ ਨਾਲ) ਸੁਣ । ਤੂੰ (ਮਾਇਆ ਨੂੰ) ਵੇਖ ਕੇ ਕਿਉਂ (ਜੀਵਨ-ਰਾਹ ਤੋਂ) ਖੁੰਝ ਰਿਹਾ ਹੈਂ! ਹੇ ਬਾਵਰੇ! ਸੁਣ, (ਇਹ ਮਾਇਆ) ਕਸੁੰਭੇ ਦੇ ਰੰਗ (ਵਰਗੀ ਹੈ, ਤੂੰ ਇਸ ਨਾਲ) ਪਿਆਰ ਪਾਇਆ ਹੋਇਆ ਹੈ ਜੋ ਸਦਾ ਨਿਭਣ ਵਾਲਾ ਨਹੀਂ । ਤੂੰ (ਉਸ) ਨਾਸਵੰਤ (ਮਾਇਆ) ਨੂੰ ਵੇਖ ਕੇ ਜੀਵਨ-ਰਾਹ ਤੋਂ ਖੁੰਝ ਰਿਹਾ ਹੈਂ, (ਜਿਹੜੀ ਆਖ਼ਰ) ਅੱਧੀ ਕੌਡੀ ਮੁੱਲ ਭੀ ਨਹੀਂ ਵੱਟ ਸਕਦੀ । ਹੇ ਭਾਈ! ਪਰਮਾਤਮਾ ਦਾ ਨਾਮ ਹੀ ਮਜੀਠ ਦੇ ਪੱਕੇ ਰੰਗ ਵਾਂਗ ਸਦਾ ਸਾਥ ਨਿਬਾਹੁਣ ਵਾਲਾ) ਹੈ । ਜੇ ਤੂੰ ਗੁਰੂ ਦੇ ਮਿੱਠੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ (ਪਰਮਾਤਮਾ ਦਾ ਨਾਮ ਜਪਦਾ ਰਹੇਂ, ਤਾਂ) ਤੂੰ ਸੋਹਣੇ ਗੂੜ੍ਹੇ ਰੰਗ ਵਾਲੇ ਲਾਲ ਫੁੱਲ ਬਣ ਜਾਹਿਂਗਾ । ਪਰ ਤੂੰ ਤਾਂ ਨਾਸਵੰਤ (ਮਾਇਆ) ਦੇ ਮੋਹ ਵਿਚ ਮਸਤ ਹੋ ਰਿਹਾ ਹੈਂ, ਤੂੰ ਉਹਨਾਂ ਪਦਾਰਥਾਂ ਨਾਲ ਚੰਬੜ ਰਿਹਾ ਹੈਂ ਜਿਨ੍ਹਾਂ ਨਾਲ ਤੇਰਾ ਸਾਥ ਨਹੀਂ ਨਿਭਣਾ । ਹੇ ਨਾਨਕ! (ਆਖ—) ਹੇ ਦਇਆ ਦੇ ਖ਼ਜ਼ਾਨੇ ਪ੍ਰਭੂ! (ਮੈਂ) ਗਰੀਬ (ਤੇਰੀ) ਸਰਨ (ਆਇਆ ਹਾਂ ਮੇਰੀ) ਲਾਜ ਰੱਖ, (ਜਿਵੇਂ) ਤੂੰ ਆਪਣੇ ਭਗਤਾਂ ਦੀ (ਲਾਜ ਰੱਖਦਾ ਆਇਆ ਹੈਂ) ।੧। ਹੇ ਬਾਵਰੇ! ਸੁਣ; ਜਿੰਦ ਦੇ ਮਾਲਕ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ । ਹੇ ਝੱਲੇ! ਸੁਣ, (ਇਥੇ ਸਦਾ ਕਿਸੇ ਨਹੀਂ ਬੈਠ ਰਹਿਣਾ) ਜਿਹੜਾ (ਜੀਵ ਜਗਤ ਵਿਚ) ਆਇਆ ਹੈ ਉਸ ਨੂੰ (ਇਥੋਂ) ਜਾਣਾ ਭੀ ਪਏਗਾ । ਹੇ ਪਰਾਏ ਦੇਸ ਵਿਚ ਆਏ ਜੀਵ! ਸੁਣ, (ਜਿਸ ਜਗਤ ਨੂੰ ਤੂੰ) ਅਟੱਲ (ਸਮਝ ਰਿਹਾ ਹੈਂ, ਇਹ) ਸਾਰੀ ਸ੍ਰਿਸ਼ਟੀ ਨਾਸ ਹੋ ਜਾਇਗੀ । ਹੇ ਪਰਦੇਸੀ! ਸਾਧ ਸੰਗਤਿ ਵਿਚ (ਟਿਕ ਕੇ) ਪ੍ਰਭੂ-ਚਰਨਾਂ ਵਿਚ ਜੁੜੇ ਰਹਿਣਾ ਚਾਹੀਦਾ ਹੈ । ਹੇ ਭਾਈ! ਸੁਣ, (ਮਾਇਆ ਦੇ ਮੋਹ ਵਲੋਂ) ਉਪਰਾਮ (ਹੋ ਕੇ ਹੀ) ਚੰਗੀ ਕਿਸਮਤ ਨਾਲ ਪ੍ਰਭੂ ਨੂੰ ਮਿਲ ਸਕੀਦਾ ਹੈ, (ਇਸ ਵਾਸਤੇ) ਪ੍ਰਭੂ ਦੇ ਚਰਨਾਂ ਨੂੰ ਚੰਗੀ ਤਰ੍ਹਾਂ ਫੜ ਰੱਖਣਾ ਚਾਹੀਦਾ ਹੈ । ਹੇ ਭਾਈ! ਇਹ ਮਨ ਗੁਰੂ ਦੇ ਹਵਾਲੇ ਕਰ, (ਇਸ ਵਿਚ ਰਤਾ ਭਰ ਭੀ) ਝਿਝਕਣਾ ਨਹੀਂ ਚਾਹੀਦਾ । ਗੁਰੂ ਦੀ ਸਰਨ ਪੈ ਕੇ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ । ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ—) ਹੇ (ਸਰਨ ਪਏ) ਗਰੀਬਾਂ ਨੂੰ ਅਤੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕਿਹੜੇ ਕਿਹੜੇ ਗੁਣ ਆਖ ਕੇ ਦੱਸ ਸਕਦਾ ਹਾਂ? ।੨। ਹੇ ਭਾਵਰੇ! (ਨਾਸਵੰਤ ਪਦਾਰਥਾਂ ਦਾ) ਝੂਠਾ ਅਹੰਕਾਰ ਨਹੀਂ ਕਰਨਾ ਚਾਹੀਦਾ । ਹੇ ਬਾਵਰੇ! ਸੁਣ, (ਪਦਾਰਥਾਂ ਨਾਲੋਂ ਸੰਬੰਧ ਟੁੱਟਿਆਂ ਇਹ) ਸਾਰਾ ਮਾਣ ਤੇ ਗੁਮਾਨ ਭੀ ਮੁੱਕ ਜਾਇਗਾ । ਹੇ ਭਾਈ! ਜਿਸ ਜਗਤ ਨੂੰ ਸਦਾ-ਥਿਰ ਸਮਝਦਾ ਹੈਂ, ਇਹ ਸਾਰੀ ਸ੍ਰਿਸ਼ਟੀ ਚਲੀ ਜਾਣ ਵਾਲੀ ਹੈ, ਇਸ ਦਾ ਮਾਣ ਕਰਨਾ ਝੂਠਾ ਕਰਮ ਹੈ । (ਇਥੇ) ਗੁਰੂ ਦਾ ਪ੍ਰਭੂ ਦਾ ਦਾਸ ਬਣੇ ਰਹਿਣਾ ਚਾਹੀਦਾ ਹੈ । ਜੇ ਸਦਾ ਆਪਾ-ਭਾਵ ਦੂਰ ਕਰੀ ਰੱਖੀਏ, ਤਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ,) ਜੇ (ਪਰਮਾਤਮਾ ਦੀ) ਮਿਹਰ ਨਾਲ (ਮੱਥੇ ਉਤੇ ਲੇਖ) ਲਿਖਿਆ ਹੋਇਆ ਹੋਵੇ । ਹੇ ਭਾਈ! ਗੁਰੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ (ਗੁਰੂ ਪਾਸੋਂ ਹੀ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕੀਦਾ ਹੈ । (ਪਰ, ਹੇ ਪ੍ਰਭੂ! ਉਹੀ ਮਨੁੱਖ ਤੇਰਾ ਨਾਮ-ਅੰਮ੍ਰਿਤ ਪੀਂਦਾ ਹੈ,) ਜਿਸ ਦੀ ਸੁਰਤਿ ਤੂੰ ਆਤਮਕ ਅਡੋਲਤਾ ਵਿਚ ਟਿਕਾਂਦਾ ਹੈਂ । ਹੇ ਹਰੀ! (ਤੇਰਾ ਦਾਸ) ਨਾਨਕ ਤੇਰੇ ਦਰ ਤੇ ਤੇਰੀ ਸਰਨ ਆ ਪਿਆ ਹੈ । ਮੈਂ (ਤੈਥੋਂ) ਸਦਾ ਸਦਾ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ ।੩। ਹੇ (ਮਾਇਆ ਦੇ ਮੋਹ ਵਿਚ) ਝੱਲੇ (ਹੋ ਰਹੇ) ਮਨੁੱਖ (ਜੋ ਕੁਝ ਮੈਂ ਕਹਿ ਰਿਹਾ ਹਾਂ, ਧਿਆਨ ਨਾਲ) ਸੁਣ । ਇਹ ਨਾਹ ਸਮਝ ਕਿ (ਮਾਇਆ ਦੇ ਮਾਣ ਵਿਚ ਰਹਿ ਕੇ ਭੀ) ਮੈਂ (ਭਾਵ, ਤੂੰ) ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ । ਹੇ ਬਾਵਰੇ! ਸੁਣ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, (ਉਹਨਾਂ ਦੇ) ਚਰਨਾਂ ਦੀ ਧੂੜ ਬਣਿਆ ਰਹੁ (ਤਾਂ ਹੀ ਪ੍ਰਭੂ-ਮਿਲਾਪ ਹੁੰਦਾ ਹੈ) । ਹੇ ਭਾਈ! ਜਿਸ (ਮਨੁੱਖ) ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਸ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ । ਵੱਡੇ ਭਾਗਾਂ ਨਾਲ (ਪਰਮਾਤਮਾ ਦਾ) ਦਰਸਨ ਹੁੰਦਾ ਹੈ । ਗਰੀਬੀ ਸੁਭਾਉ ਵਾਲਾ ਬਣਿਆ ਰਿਹਾ ਕਰ, (ਜਿਨ੍ਹਾਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਤੋਂ) ਸਦਾ ਸਦਕੇ ਹੋਇਆ ਕਰ । ਹੇ ਭਾਈ! ਆਪਾ-ਭਾਵ ਚੰਗੀ ਤਰ੍ਹਾਂ ਦੂਰ ਕਰ ਦੇਣਾ ਚਾਹੀਦਾ ਹੈ । ਹੇ ਭਾਈ! ਜਿਸ (ਮਨੁੱਖ) ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ, ਉਹ ਸਲਾਹੁਣ-ਜੋਗ ਹੋ ਗਿਆ, ਉਸ ਦੇ ਚੰਗੇ ਭਾਗ ਹੋ ਗਏ । ਮੈਂ ਤਾਂ ਆਪਣਾ ਆਪ ਅਜਿਹੇ ਮਨੁੱਖ ਅੱਗੇ ਭੇਟ ਕਰ ਦਿੱਤਾ ਹੈ । ਹੇ ਨਾਨਕ! (ਆਖ—) ਹੇ ਗਰੀਬਾਂ ਦੀ ਸਹਾਇਤਾ ਕਰਨ ਵਾਲੇ! ਹੇ ਸੁਖਾਂ ਦੇ ਸਮੁੰਦਰ! (ਮੈਂ ਤੇਰੀ ਸਰਨ ਆਇਆ ਹਾਂ) ਆਪਣੇ ਸੇਵਕ ਦੀ ਲਾਜ ਰੱਖ ।੪।੧।



English Translation :

RAAG SOOHEE, CHHANT, FIFTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
Listen, madman: gazing upon the world, why have you gone crazy? Listen, madman: you have been trapped by false love, which is transitory, like the fading color of the safflower. Gazing upon the false world, you are fooled. It is not worth even half a shell. Only the Name of the Lord of the Universe is permanent. You shall take on the deep and lasting red color of the poppy, contemplating the sweet Word of the Guru’s Shabad. You remain intoxicated with false emotional attachment; you are attached to falsehood. Nanak, meek and humble, seeks the Sanctuary of the Lord, the treasure of mercy. He preserves the honor of His devotees. || 1 || Listen, madman: serve your Lord, the Master of the breath of life. Listen, madman: whoever comes, shall go. Listen, O wandering stranger: that which you believe to be permanent, shall all pass away; so remain in the Saints’ Congregation. Listen, renunciate: by your good destiny, obtain the Lord, and remain attached to God’s Feet. Dedicate and surrender this mind to the Lord, and have no doubts; as Gurmukh, renounce your great pride. O Nanak, the Lord carries the meek and humble devotees across the terrifying world-ocean. What Glorious Virtues of Your should I chant and recite? || 2 || Listen, madman: why do you harbor false pride? Listen, madman: all your egotism and pride shall be overcome. What you think is permanent, shall all pass away. Pride is false, so become the slave of God’s Saints. Remain dead while still alive, and you shall cross over the terrifying world-ocean, if it is your pre-ordained destiny. One whom the Lord causes to meditate intuitively, serves the Guru, and drinks in the Ambrosial Nectar. Nanak seeks the Sanctuary of the Lord’s Door; I am a sacrifice, a sacrifice, a sacrifice, forever a sacrifice to Him. || 3 || Listen, madman: do not think that you have found God. Listen, madman: be the dust under the feet of those who meditate on God. Those who meditate on God find peace. By great good fortune, the Blessed Vision of their Darshan is obtained. Be humble, and be forever a sacrifice, and your self-conceit shall be totally eradicated. One who has found God is pure, with blessed destiny. I would sell myself to him. Nanak, the meek and humble, seeks the Sanctuary of the Lord, the ocean of peace. Make him Your own, and preserve his honor. 

Sikh Girl



ਜਲੰਧਰ (ਸੋਨੂੰ ਮਹਾਜਨ)-ਸ਼ਹਿਰ ਦੇ ਬਸਤੀ ਗੁਜਾਂ 'ਚ ਪੈਂਦੇ ਗੋਬਿੰਦ ਨਗਰ 'ਚ ਇਕ ਸਿੱਖ ਕੁੜੀ ਨਾਲ ਉਸ ਦੇ ਘਰ ਦੇ ਨੇੜੇ ਰਹਿੰਦੇ ਇਕ ਮੁੰਡੇ ਨੇ ਛੇੜਛਾੜ ਤੋਂ ਬਾਅਦ ਉਸ 

ਦੀ ਕੁੱਟਮਾਰ ਵੀ ਕੀਤੀ, ਜਿਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਸਿੰਘਣੀ ਕੁੜੀ ਦੇ ਸਮਰਥਨ 'ਚ ਆ ਗਈਆਂ ਹਨ।


ਜਾਣਕਾਰੀ ਮੁਤਾਬਕ ਉਕਤ ਨੌਜਵਾਨ ਪਹਿਲਾਂ ਵੀ ਕੁੜੀ ਨਾਲ ਛੇੜਛਾੜ ਕਰਦਾ ਰਹਿੰਦਾ ਸੀ, ਜਿਸ ਦਾ ਕੁੜੀ ਵਿਰੋਧ ਕਰਦੀ ਸੀ। ਇਸੇ ਲਈ ਉਹ ਕੁੜੀ ਨਾਲ ਰੰਜਿਸ਼ ਰੱਖਣ 

ਲੱਗ ਪਿਆ ਅਤੇ ਸ਼ਨੀਵਾਰ ਨੂੰ ਮਾਮੂਲੀ ਜਿਹੀ ਗੱਲ 'ਤੇ ਉਹ ਕੁੜੀ ਦੇ ਗਲੇ ਪੈ ਗਿਆ ਅਤੇ ਉਸ ਨਾਲ ਲੜਨ ਤੋਂ ਬਾਅਦ ਕੁੱਟਮਾਰ ਵੀ ਕੀਤੀ।ਫਿਲਹਾਲ ਇਸ ਮਾਮਲੇ 'ਚ ਸਿੱਖ 

ਜੱਥੇਬੰਦੀਆਂ ਵਲੋਂ ਉਕਤ ਮੁੰਡੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੂਜੇ ਪਾਸੇ ਪੁਲਸ ਨੇ ਮਾਮਲੇ 'ਚ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

Bhai GUrbaksh Singh Khalsa

bhai khalistan